ਚੰਡੀਗੜ੍ਹ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਉਣ ਨਾਲ ਸਿਆਸੀ ਅਤੇ ਧਾਰਮਿਕ ਵਰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਕੀਤੀ ਇੱਕ ਪੋਸਟ ਸਾਂਝੀ ਕਰਦਿਆਂ ਇਕ ਦੁਖਦਾਈ ਘਟਨਾ ਬਾਰੇ ਸਾਂਝੀ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਦਾ ਅਕਾਲ ਚਲਾਣਾ ਹੋ ਗਿਆ ਹੈ। ਇਸ ਖ਼ਬਰ ਨਾਲ ਉਨ੍ਹਾਂ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਿਆ ਜਾਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦੀ ਤਾਕਤ ਪ੍ਰਾਪਤ ਹੋਵੇ। ਇਹ ਸੰਦੇਸ਼ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਕਈ ਆਗੂਆਂ ਅਤੇ ਲੋਕਾਂ ਵੱਲੋਂ ਵੀ ਸ਼ੋਕ ਪ੍ਰਗਟਾਵੇ ਆਉਣ ਲੱਗ ਪਏ।




