ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਸੱਚ ਦੀ ਲੜਾਈ ਲੜ ਰਹੇ ਕੇਜਰੀਵਾਲ ਸਾਹਿਬ ਨੇ ਦਿਖਾ ਦਿੱਤਾ ਕਿ ਆਤਮ-ਸਨਮਾਨ ਅਤੇ ਨਿਆਂ ਲਈ ਕਿਸੇ ਵੀ ਚੀਜ਼ ਦਾ ਤਿਆਗ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਰਪੱਖਤਾ ‘ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਭਰੋਸਾ ਟੁੱਟਦਾ ਹੈ। ਅਸੀਂ ਸਾਰੇ ਉਹਨਾਂ ਦੇ ਨਾਲ ਹਾਂ।”




