Tuesday, April 28, 2026
spot_img

‘ਰੁਸਤਮ-ਏ-ਹਿੰਦ’ ਜੱਸਾ ਪੱਟੀ ਨੂੰ ਸਾਥੀਆਂ ਸਮੇਤ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਸ਼ਾਮਲ

Must read

ਪੰਜਾਬ ਦੇ ਖੇਡ ਜਗਤ ਅਤੇ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੇ ਮੰਨੇ-ਪ੍ਰਮੰਨੇ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਦਾ ਖਿਤਾਬ ਜਿੱਤਣ ਵਾਲੇ ਜੱਸਾ ਪੱਟੀ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਜੱਸਾ ਪੱਟੀ ਦਾ ਪਾਰਟੀ ਵਿੱਚ ਸਵਾਗਤ ਕੀਤਾ ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸਾਂਝੀ ਕਰਕੇ ਦਿੱਤੀ। ਉਨ੍ਹਾਂ ਲਿਖਿਆ, “ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਪੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ। ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਭੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article