Wednesday, April 29, 2026
spot_img

ਰੇਲਵੇ ਟਰੈਕਾਂ ਦੀ ਸੁਰੱਖਿਆ ਲਈ ਕੇਂਦਰ ਸਖ਼ਤ, ਰਵਨੀਤ ਬਿੱਟੂ ਨੇ ਬਲਾਸਟ ਸਾਈਟ ਦਾ ਲਿਆ ਜਾਇਜ਼ਾ

Must read

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸ਼ੰਭੂ ਦੇ ਨੇੜੇ ਹਾਲ ਹੀ ਵਿੱਚ ਹੋਏ ਧਮਾਕੇ ਵਾਲੇ ਸਥਾਨ ਦਾ ਦੌਰਾ ਕੀਤਾ ਅਤੇ ‘ਈਸਟਰਨ ਡੈਡੀਕੇਟਡ ਫ੍ਰੇਟ ਕੋਰਿਡੋਰ’ (EDFC) ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪੰਜਾਬ ਵਿੱਚ ਰੇਲਵੇ ਨੂੰ ਨਿਸ਼ਾਨਾ ਬਣਾ ਕੇ ਹੋ ਰਹੀਆਂ ਵਾਰ-ਵਾਰ ਘਟਨਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਸੁਰੱਖਿਆ ਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਰਵਨੀਤ ਸਿੰਘ ਨੇ ਐਲਾਨ ਕੀਤਾ ਕਿ EDFC ‘ਤੇ 24 ਘੰਟੇ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਿਗਰਾਨੀ ਪ੍ਰਣਾਲੀ ਦਾ ਵਿਸਤਾਰ ਹੋਵੇਗਾ। ਮੌਜੂਦਾ ਸਮੇਂ ਅੰਬਾਲਾ ਮੰਡਲ ਦੇ ਪੰਜਾਬ ਖੇਤਰ ਵਿੱਚ 173 ਸੀਸੀਟੀਵੀ ਕੈਮਰੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਹੋਰ ਕੈਮਰੇ ਲਗਾਉਣ ਦਾ ਕੰਮ ਜਾਰੀ ਹੈ। ਕੋਰਿਡੋਰ ਦੇ ਸੁੰਨਸਾਨ ਅਤੇ ਸੰਵੇਦਨਸ਼ੀਲ ਖੇਤਰਾਂ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗਾ, ਜਿੱਥੇ ਡਰੋਨ ਨਿਗਰਾਨੀ ਸਮੇਤ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਟਰੈਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਦੇ ‘ਕੀ-ਮੈਨ’ (Key-man) ਵੱਲੋਂ ਲਗਾਤਾਰ ਜ਼ਮੀਨੀ ਗਸ਼ਤ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਲਗਭਗ 35 ਕਿਲੋਮੀਟਰ ਦੇ ਦਾਇਰੇ ਵਿੱਚ ਇਹ ਦੂਜੀ ਘਟਨਾ ਹੈ। ਪਹਿਲੀ ਘਟਨਾ 23 ਜਨਵਰੀ ਨੂੰ ਹੋਈ ਸੀ, ਜੋ ਨੈਸ਼ਨਲ ਹਾਈਵੇ-44 ਤੋਂ ਲਗਭਗ 800–900 ਮੀਟਰ ਦੀ ਦੂਰੀ ‘ਤੇ ਸੀ, ਜਦਕਿ ਤਾਜ਼ਾ ਧਮਾਕੇ ਵਾਲੀ ਥਾਂ ਹਾਈਵੇ ਤੋਂ ਸਿਰਫ਼ 300 ਮੀਟਰ ਦੂਰ ਹੈ। ਮੁਢਲੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਅਸਮਾਜਿਕ ਤੱਤ ਹਾਈਵੇ ਤੋਂ ਆਸਾਨ ਪਹੁੰਚ ਦਾ ਫ਼ਾਇਦਾ ਉਠਾਉਂਦੇ ਹੋਏ ਰੇਲਵੇ ਟਰੈਕ ਨੂੰ ਨਿਸ਼ਾਨਾ ਬਣਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਬਾਹਰੀ ਤੱਤਾਂ ਦੀ ਸ਼ਮੂਲੀਅਤ ਦੇ ਸੰਕੇਤ ਮਿਲ ਰਹੇ ਹਨ, ਜੋ ਰੇਲਵੇ ਵਰਗੇ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਖੇਤਰ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਨਾ ਸਿਰਫ਼ ਸੁਰੱਖਿਆ ਲਈ ਖ਼ਤਰਾ ਹਨ, ਸਗੋਂ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਸੱਟ ਮਾਰਨ ਦੀ ਇੱਕ ਸਾਜ਼ਿਸ਼ ਵੀ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article