Wednesday, April 29, 2026
spot_img

ਵੱਡੀ ਖ਼ਬਰ: ਇਸ ਤਾਰੀਕ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ, ਪੜ੍ਹੋ ਪੂਰਾ ਸ਼ਡਿਊਲ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਨਾਲ ਹੋਣ ਵਾਲੀ ਮੁਲਾਕਾਤ ਦੇ ਅਹਿਮ ਮੁੱਦੇ ਸਾਹਮਣੇ ਆਏ ਹਨ। ਸੂਤਰਾਂ ਮੁਤਾਬਿਕ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਅਤੇ ਦੇਸ਼ ਦੇ ਚੋਣ ਸਿਸਟਮ ਵਿੱਚ ਵੱਡੇ ਸੁਧਾਰ ਦੀ ਮੰਗ ਉਠਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਉਨ੍ਹਾਂ ਰਾਜ ਸਭਾ ਮੈਂਬਰਾਂ ਦਾ ਮੁੱਦਾ ਉਠਾਉਣਗੇ, ਜਿਨ੍ਹਾਂ ਨੇ ਪਾਰਟੀ ਬਦਲ ਕੇ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ। ਉਹ ਮੰਗ ਕਰਨਗੇ ਕਿ ਅਜਿਹੇ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਸਖ਼ਤ ਕਾਨੂੰਨ ਬਣਾਏ ਜਾਣ।

ਇਸ ਮੁਲਾਕਾਤ ਦਾ ਸਭ ਤੋਂ ਅਹਿਮ ਪਹਿਲੂ ‘ਰਾਈਟ ਟੂ ਰੀ-ਕਾਲ’ ਦੀ ਮੰਗ ਹੋਵੇਗੀ। ਮੁੱਖ ਮੰਤਰੀ ਰਾਸ਼ਟਰਪਤੀ ਸਾਹਮਣੇ ਇਹ ਮੁੱਦਾ ਰੱਖਣਗੇ ਕਿ ਜੇਕਰ ਕੋਈ ਚੁਣਿਆ ਹੋਇਆ ਨੁਮਾਇੰਦਾ ਐਮ.ਪੀ. ਜਾਂ ਵਿਧਾਇਕ ਚੋਣਾਂ ਤੋਂ ਬਾਅਦ ਦਲ ਬਦਲਦਾ ਹੈ ਜਾਂ ਜਨਤਾ ਦੀਆਂ ਉਮੀਦਾਂ ‘ਤੇ ਖ਼ਰਾ ਨਹੀਂ ਉਤਰਦਾ, ਤਾਂ ਜਨਤਾ ਕੋਲ ਉਸ ਨੂੰ ਵਾਪਸ ਬੁਲਾਉਣ ਦਾ ਅਧਿਕਾਰ ਹੋਣਾ ਚਾਹੀਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article