ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਚ ਆਉਂਦੇ ਝੋਨੇ ਦੇ ਸੀਜ਼ਨ ਲਈ ਬਿਜਾਈ ਅਤੇ ਬਿਜਲੀ ਸਪਲਾਈ ਦਾ ਮੁਕੰਮਲ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਅਤੇ ਬਿਜਲੀ ਦੇ ਪ੍ਰਬੰਧਨ ਲਈ ਸੂਬੇ ਨੂੰ ਚਾਰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕੀਤੀ ਜਾ ਸਕੇਗੀ। ਝੋਨੇ ਦੀ ਰਵਾਇਤੀ ਲੁਆਈ 1 ਜੂਨ ਤੋਂ ਪੜਾਅਵਾਰ ਸ਼ੁਰੂ ਹੋਵੇਗੀ।
ਜ਼ੋਨ ਅਨੁਸਾਰ ਬਿਜਾਈ ਦੀਆਂ ਤਰੀਕਾਂ:
ਪਹਿਲਾ ਜ਼ੋਨ (15 ਮਈ ਤੋਂ): ਸਿੱਧੀ ਬਿਜਾਈ ਲਈ ਪੂਰਾ ਪੰਜਾਬ।
ਦੂਜਾ ਜ਼ੋਨ (1 ਜੂਨ ਤੋਂ): ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ।
ਤੀਜਾ ਜ਼ੋਨ (5 ਜੂਨ ਤੋਂ): ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ।
ਚੌਥਾ ਜ਼ੋਨ (9 ਜੂਨ ਤੋਂ): ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ)।




