Friday, May 1, 2026
spot_img

ਮਜ਼ਦੂਰ ਦਿਵਸ ਮੌਕੇ ‘ਤੇ ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ : ਘੱਟੋ-ਘੱਟ ਮਜ਼ਦੂਰੀ ‘ਚ ਕੀਤਾ 15% ਵਾਧਾ

Must read

ਚੰਡੀਗੜ੍ਹ-ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਮਜ਼ਦੂਰਾਂ ਨੂੰ ਸਮਰਪਿਤ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਸਦਨ ਨੂੰ ਸੰਬੋਧਨ ਕੀਤਾ।

ਸੀਐਮ ਮਾਨ ਨੇ ਮਜ਼ਦੂਰ ਦਿਵਸ ‘ਤੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਮਜ਼ਦੂਰਾਂ ਦੀ ਘੱਟੋ-ਘੱਟ ਮਜ਼ਦੂਰੀ ਵਿਚ 15 ਫੀਸਦੀ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ। ਇਸ ਮੌਕੇ ਵਿਧਾਨ ਸਭਾ ਸਪੀਕਰ ਨੇ ਸਰਬ ਸੰਮਤੀ ਨਾਲ ਮਿਨੀਅਮ ਮਜ਼ਦੂਰੀ ਵਿੱਚ 15 ਫੀਸਦੀ ਦੇ ਮਤੇ ਨੂੰ ਪਾਸ ਕਰ ਦਿੱਤਾ।

ਇਸ ਸਮੇਂ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਉਜਰਤ ਵਿੱਚ 15 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ। ਇਹ ਸਰਕਾਰੀ ਅਤੇ ਗੈਰ-ਸਰਕਾਰੀ ਦੋਵੇਂ ਖੇਤਰਾਂ ਨੂੰ ਕਵਰ ਕਰਦਾ ਹੈ। ਮਾਨ ਨੇ ਕਿਹਾ ਕਿ ਇਹ ਮਜ਼ਦੂਰ ਦਿਵਸ ‘ਤੇ ਮਜ਼ਦੂਰਾਂ ਲਈ ਇੱਕ ਤੋਹਫ਼ੇ ਵਜੋਂ ਕੰਮ ਕਰਦਾ ਹੈ। 2013 ਤੋਂ ਬਾਅਦ ਦੋ ਸਰਕਾਰਾਂ ਆਈਆਂ ਅਤੇ ਗਈਆਂ, ਫਿਰ ਵੀ ਉਜਰਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article