ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ‘ਆਪ’ ਰਾਜ ਸਭਾ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ।
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ, “ਜਿਸ ਤਰੀਕੇ ਨਾਲ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਜਦੋਂ ਸੱਤ ‘ਆਪ’ ਰਾਜ ਸਭਾ ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਹ ਇੱਕ ਵੱਖਰੀ ਪਾਰਟੀ ਹਨ ਅਤੇ ਭਾਜਪਾ ਵਿੱਚ ਰਲੇਵੇਂ ਹੋ ਗਏ, ਉਹ ਗੈਰ-ਸੰਵਿਧਾਨਕ ਹੈ। ਅਸੀਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ‘ਆਪ’ ਰਾਜ ਸਭਾ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਜੇਕਰ ਕੇਂਦਰ ਸਰਕਾਰ ਪੰਜਾਬ ਵਿੱਚ ਆਪਣੀ ਸ਼ਕਤੀ ਦੀ ਦੁਰਵਰਤੋਂ ਕਰਦੀ ਹੈ, ਤਾਂ ਅਸੀਂ ਕਾਰਵਾਈ ਕਰਾਂਗੇ।”
ਮੁੱਖ ਮੰਤਰੀ ਨੇ ਰਾਘਵ ਚੱਢਾ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਰਾਘਵ ਚੱਢਾ 21 ਪਰਚਿਆਂ ਦੀ ਧਮਕੀ ਦੇ ਰਹੇ ਹਨ। ਪੰਜਾਬੀ ਧਮਕੀਆਂ ਬਰਦਾਸ਼ਤ ਨਹੀਂ ਕਰਦੇ। ਪਿਆਰ ਨਾਲ ਭਾਵੇਂ ਸਾਡੀ ਜਾਨ ਲੈ ਲਓ ਪਰ ਆਕੜ ਕੀਤੀ ਤਾਂ 5 ਗੁਣਾ ਜ਼ਿਆਦਾ ਤਾਕਤ ਨਾਲ ਜਵਾਬ ਦਿਆਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਬਹੁਤ ਹੀ ਵਧੀਆ ਮਾਹੌਲ ਵਿਚ ਗੱਲਬਾਤ ਬਾਅਦ ਹੋਈ। ਅਸੀਂ ਉਨ੍ਹਾਂ ਕੋਲੋਂ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਦੀ ਮੰਗ ਕੀਤੀ ਹੈ।




