Wednesday, May 6, 2026
spot_img

IPL 2026 ਵਿਚਾਲੇ ਮੰਦਭਾਗੀ ਖਬਰ : ਇਸ ਕ੍ਰਿਕਟਰ ਦਾ ਹੋਇਆ ਦੇਹਾਂਤ

Must read

ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ ‘ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਵੱਡੇ ਘਾਟੇ ਕਾਰਨ ਕ੍ਰਿਕਟ ਜਗਤ ਵਿੱਚ ਸੋਗ ਦਾ ਮਾਹੌਲ ਹੈ।

ਅਮਨਪ੍ਰੀਤ ਸਿੰਘ ਗਿੱਲ ਨੇ ਪੰਜਾਬ ਕ੍ਰਿਕਟ ਛੋਟੀ ਉਮਰੇ ਵੱਡਾ ਨਾਮ ਕਮਾਇਆ। ਉਨ੍ਹਾਂ ਨੇ ਕ੍ਰਿਕਟ ਦੇ ਮੈਦਾਨ ‘ਤੇ ਵੱਖ-ਵੱਖ ਪੱਧਰਾਂ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ ਸੀ। ਉਹ ਇੰਡੀਆ ਅੰਡਰ-19, ਆਈ.ਪੀ.ਐੱਲ. ਟੀਮ ਕਿੰਗਜ਼ XI ਪੰਜਾਬ (ਹੁਣ ਪੰਜਾਬ ਕਿੰਗਜ਼) ਅਤੇ ਪੰਜਾਬ ਦੀ ਰਾਜ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਸਨ। ਖੇਡ ਤੋਂ ਬਾਅਦ ਵੀ ਉਹ ਸਿਲੈਕਸ਼ਨ ਕਮੇਟੀ ਦੇ ਮੈਂਬਰ ਵਜੋਂ ਕ੍ਰਿਕਟ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article