Tuesday, May 12, 2026
spot_img

ਪੰਜਾਬ ਬੋਰਡ ਦੇ 10ਵੀਂ ਜਮਾਤ ‘ਚ Top ਕਰਨ ਵਾਲੇ ਵਿਦਿਆਰਥੀਆਂ ਨੂੰ ਮਿਲੇ CM ਮਾਨ, ਕੀਤੀ ਹੌਸਲਾ ਅਫ਼ਜ਼ਾਈ

Must read

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਿੰਜਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕਿਹਾ ਕਿ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article