Tuesday, May 19, 2026
spot_img

ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਪ੍ਰੀਖਿਆ ਦਾ ਸ਼ੈਡਿਊਲ ਜਾਰੀ, ਇਸ ਜੂਨ ਤੋਂ ਦੇਸ਼ ਭਰ ਦੇ 206 ਸ਼ਹਿਰਾਂ ‘ਚ ਆਨਲਾਈਨ ਪ੍ਰੀਖਿਆ

Must read

ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਪੰਜਾਬੀ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਫੌਜ ਨੇ ‘ਅਗਨੀਪਥ ਯੋਜਨਾ’ ਤਹਿਤ 2026 ਦੀ ਆਨਾਈਨ ਸਾਂਝੀ ਪ੍ਰਵੇਸ਼ ਪ੍ਰੀਖਿਆ ਦੀਆਂ ਤਰੀਕਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ ਦੇਸ਼ ਭਰ ਦੇ 206 ਸ਼ਹਿਰਾਂ ਦੇ 403 ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਉਮੀਦਵਾਰਾਂ ਨੂੰ ਸ਼ਡਿਊਲ ਮੁਤਾਬਕ ਤਿਆਰੀ ਸ਼ੁਰੂ ਕਰਨ ਲਈ ਕਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧ ਵਿੱਚ ਫੌਜ ਤੋਂ ਰਸਮੀ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

ਫੌਜ ਭਰਤੀ ਦਫ਼ਤਰ, ਲੁਧਿਆਣਾ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਰੋਪੜ ਅਤੇ ਮੋਹਾਲੀ ਲਈ ਭਰਤੀ ਪ੍ਰਕਿਰਿਆ ਕਰਵਾਈ ਜਾਂਦੀ ਹੈ। ਰਿਪੋਰਟਾਂ ਮੁਤਾਬਕ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਨੇ ਅਗਨੀਵੀਰ ਲਈ ਅਰਜ਼ੀਆਂ ਦਿੱਤੀਆਂ ਹਨ।

ਭਾਰਤੀ ਫੌਜ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, 13 ਫਰਵਰੀ, 2026 ਤੋਂ 10 ਅਪ੍ਰੈਲ, 2026 ਦੇ ਵਿਚਕਾਰ ‘ਜੁਆਇਨ ਇੰਡੀਅਨ ਆਰਮੀ’ ਪੋਰਟਲ ‘ਤੇ ਰਜਿਸਟਰਡ ਹੋਣ ਵਾਲੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ 1 ਜੂਨ ਤੋਂ 12 ਜੂਨ, 2026 ਤੱਕ ਲਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article