ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਚੋਣਾਂ (S-2)/MEB/2026/78 ਮਿਤੀ 21.05.2026 ਦੇ ਅਨੁਸਾਰ, ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 4 ਜੂਨ, 2026 (ਵੀਰਵਾਰ) ਨੂੰ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ, 2026 (ਸ਼ੁੱਕਰਵਾਰ) ਦੁਪਹਿਰ 3:00 ਵਜੇ ਹੈ। ਇਨ੍ਹਾਂ ਨਗਰ ਕੌਂਸਲਾਂ ਲਈ ਚੋਣਾਂ 13 ਜੂਨ, 2026 (ਸ਼ਨੀਵਾਰ) ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਿੰਗ ਬੰਦ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।




