Sunday, May 31, 2026
spot_img

ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ : ਘਰ ‘ਚੋਂ ਬਰਾਮਦ ਹੋਈਆਂ ਪਤੀ-ਪਤਨੀ ਦੀਆਂ ਲਾਸ਼ਾਂ

Must read

ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਘਰ ਵਿਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਦੀ ਉਮਰ 70 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਇਸ ਸਾਰੇ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਮਾਪਿਆਂ ਦੀ ਵਿਦੇਸ਼ ਬੈਠੀ ਧੀ ਵਾਰ-ਵਾਰ ਉਨ੍ਹਾਂ ਨੂੰ ਫੋਨ ਕਰ ਰਹੀ ਸੀ ਤੇ ਉਹ ਫੋਨ ਨਹੀਂ ਚੁੱਕ ਰਹੇ ਸਨ।

ਧੀ ਨੇ ਗੁਆਂਢੀਆਂ ਨੂੰ ਫੋਨ ਕੀਤਾ ਕਿ ਮੇਰੇ ਮਾਪੇ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਵੱਲੋਂ ਗੇਟ ਨੂੰ ਖੋਲ੍ਹਿਆ ਜਾਂਦਾ ਹੈ ਪਰ ਉਹ ਨਹੀਂ ਖੁੱਲ੍ਹਦਾ ਫਿਰ ਗੁਆਂਢੀਆਂ ਵੱਲੋਂ ਧੱਕਾ ਦੇ ਕੇ ਜਦੋਂ ਗੇਟ ਖੋਲ੍ਹ ਦਿੱਤਾ ਜਾਂਦਾ ਹੈ ਤਾਂ ਉਸ ਨੇ ਦੱਸਿਆ ਕਿ ਘਰ ਵਿਚੋਂ ਬਦਬੂ ਆ ਰਹੀ ਸੀ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਘਰ ਵਿਚ ਪਈਆਂ ਹੋਈਆਂ ਸਨ। ਦੋਵਾਂ ਦੇ ਸਿਰ ਵਿਚੋਂ ਖੂਨ ਵਗ ਰਿਹਾ ਸੀ। ਇਸ ਮਗਰੋਂ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਜਾਂਦੀ ਹੈ।

ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਵਜੋਂ ਹੋਈ ਹੈ, ਜੋ ਕਿ ਸ਼ਿਮਲਾਪੁਰੀ ਇਲਾਕੇ ਵਿਚ ਜਨਤਾ ਨਗਰ ਸਥਿਤ ਮਕਾਨ ਵਿਚ ਰਹਿੰਦੇ ਸਨ। ਉਨ੍ਹਾਂ ਦੀ ਇਕ ਪੱਖੇ ਬਣਾਉਣ ਦੀ ਫੈਕਟਰੀ ਵੀ ਸੀ ਜੋ ਹੁਣ ਬੰਦ ਹੋ ਚੁੱਕੀ ਸੀ।

ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਦੋਵਾਂ ਨੂੰ ਘੁੰਮਦੇ-ਫਿਰਦੇ ਦੇਖਿਆ ਸੀ। ਉਸ ਸਮੇਂ ਤੱਕ ਸਭ ਕੁਝ ਠੀਕ-ਠਾਕ ਸੀ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਜਦੋਂ ਦੋਵਾਂ ਵਿਚੋਂ ਕੋਈ ਵੀਘਰ ਦੇ ਬਾਹਰ ਨਹੀਂ ਨਿਕਲਿਆ ਤੇ ਨਾ ਹੀ ਗਲੀ ਵਿਚ ਦਿਖਾਈ ਦਿੱਤਾ ਤਾਂ ਲੋਕਾਂ ਨੂੰ ਲੱਗਾ ਕਿ ਉਹ ਘਰ ਦੇ ਅੰਦਰ ਹੀ ਹੋਣਗੇ ਪਰ ਦੁਪਹਿਰ ਨੂੰ ਬਦਬੂ ਫੈਲਣ ਮਗਰੋਂ ਮਾਮਲੇ ਦਾ ਖੁਲਾਸਾ ਹੋਇਆ।

ਸ਼ੁਰੂਆਤੀ ਜਾਂਚ ਵਿਚ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article