ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦਾ ਦੌਰਾ ਕੀਤਾ। ਜਿਸ ਦੌਰਾਨ ਉਨ੍ਹਾਂ ਨੇ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਸੈਣੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਤਸਵੀਰ ਸਾਂਝੀ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਖਿਆ, “ਬਿਆਸ ਦੇ ਰਾਧਾ ਸੁਆਮੀ ਸਤਿਸੰਗ ਦੇ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ, ਜੋ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਨਿਰੰਤਰ ਕੰਮ ਕਰ ਰਹੇ ਹਨ। ਬਾਬਾ ਜੀ ਅਧਿਆਤਮਿਕ ਮਾਰਗਦਰਸ਼ਨ, ਮਨੁੱਖੀ ਸੇਵਾ, ਸਿੱਖਿਆ ਅਤੇ ਸਮਾਜ ਭਲਾਈ ਦੇ ਆਪਣੇ ਕਾਰਜਾਂ ਰਾਹੀਂ ਲੱਖਾਂ ਲੋਕਾਂ ਨੂੰ ਸਕਾਰਾਤਮਕ ਜੀਵਨ ਜਿਉਣ ਲਈ ਪ੍ਰੇਰਿਤ ਕਰ ਰਹੇ ਹਨ।”




