ਮਹੀਨੇ ਦੇ ਪਹਿਲੇ ਦਿਨ ਯਾਨੀ 1 ਜੂਨ ਤੋਂ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ ਮੁੜ ਤੋਂ ਵਾਧਾ ਹੋਇਆ ਹੈ। ਅੱਜ ਤੋਂ ਕਮਰਸ਼ੀਅਲ ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ।
ਨਵੀਆਂ ਕੀਮਤਾਂ ਮੁਤਾਬਕ ਦਿੱਲੀ ਵਿਚ 19 ਕਿਲੋਗ੍ਰਾਮ ਦਾ ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ ਇਸ ਦੇ ਬਾਅਦ ਕੀਮਤ ਵਧ ਕੇ 3113.50 ਰੁਪਏ ਹੋ ਗਈ ਹੈ। ਦੂਜੇ ਪਾਸੇ ਕੋਲਕਾਤਾ ਵਿਚ ਇਸ ਦੀ ਕੀਮਤ ਵਿਚ 53.50 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਦੇ ਬਾਅਦ ਇਹ 3255.50 ਰੁਪਏ ਵਿਚ ਮਿਲੇਗਾ।
ਇਸ ਤੋਂ ਇਲਾਵਾ 5 ਕਿਲੋਗ੍ਰਾਮ ਵਾਲੇ ਫ੍ਰੀ ਟ੍ਰੇਡ LPG ਸਿਲੰਡਰ ਦੀ ਕੀਮਤ ਵੀ 11 ਰੁਪਏ ਵਧਾਈ ਗਈ ਹੈ। ਦਿੱਲੀ ਵਿਚ ਹੁਣ ਇਹ ਸਿਲੰਡਰ 821.50 ਰੁਪਏ ਵਿਚ ਉਪਲਬਧ ਹੋਵੇਗਾ। ਕਮਰਸ਼ੀਅਲ ਗੈਸ ਸਲੰਡਰ ਦੀ ਵਰਤੋਂ ਮੁੱਖ ਤੌਰ ਤੋਂ ਹੋਟਲ, ਰੈਸਟੋਰੈਂਟ, ਢਾਬਿਆਂ ਵਿਚ ਕੀਤੀ ਜਾਂਦੀ ਹੈ। ਅਜਿਹੇ ਵਿਚ ਕੀਮਤ ਵਧਣ ਨਾਲ ਇਨ੍ਹਾਂ ਕਾਰੋਬਾਰਾਂ ਦੀ ਲਾਗਤ ‘ਤੇ ਅਸਰ ਪੈ ਸਕਦਾ ਹੈ।




