Tuesday, June 2, 2026
spot_img

ਕਬੱਡੀ ਅੰਤਰਰਾਸ਼ਟਰੀ ਖਿਡਾਰੀਆਂ ਸਮੇਤ ਕਈ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਲ

Must read

ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ ‘ਕਬੱਡੀ ਦਾ ਚੀਤਾ’ ਦੇ ਨਾਂ ਨਾਲ ਮਸ਼ਹੂਰ ਕਿੰਦਾ ਬਿਹਾਰੀਪੁਰੀਆ ਸਮੇਤ ਕਈ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਅਤੇ ਨਾਮਵਰ ਹਸਤੀਆਂ ਨੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸਾਰੀਆਂ ਹਸਤੀਆਂ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੀਆਂ ਹਨ।

ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵੱਲੋਂ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਨਵੇਂ ਮੈਂਬਰਾਂ ਨੇ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article