ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ। ਸਾਰਿਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।




