Saturday, June 6, 2026
spot_img

‘ਕਾਕਰੋਚ ਜਨਤਾ ਪਾਰਟੀ’ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਮਿਲੀ ਇਜ਼ਾਜਤ, ਦਿੱਲੀ ਪੁਲਿਸ ਨੇ ਦਿੱਤੀ ਮਨਜ਼ੂਰੀ

Must read

‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅੱਜ ਦਿੱਲੀ ਪਹੁੰਚੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਲੱਖਾਂ ਦੀ ਗਿਣਤੀ ‘ਚ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਲਈ ਪਹੁੰਚੇ। ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਮਿਲ ਗਈ ਹੈ। ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਹੈ। ਉਹ ਅੱਜ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।

ਕਾਕਰੋਚ ਜਨਤਾ ਪਾਰਟੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਅੱਜ ਸਵੇਰੇ ਅਮਰੀਕਾ ਤੋਂ ਦਿੱਲੀ ਪਹੁੰਚੇ ਹਨ। ਇਥੋਂ ਉਹ ਸਿੱਧੇ ਪੁਲਿਸ ਸਟੇਸ਼ਨ ਗਏ ਤੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੀ ਇਜਾਜ਼ਤ ਲਈ। ਅਭਿਜੀਤ ਨੇ ਸਮਰਥਕਾਂ ਤੋਂ ਪੁਲਿਸ ਸਟੇਸ਼ਨ ਪਹੁੰਚਣ ਦੀ ਅਪੀਲ ਕੀਤੀ ਸੀ। CJP ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਪਹਿਲਾ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ NEET-UG ਪੇਪਰ ਲੀਕ ਤੇ CBSE, CUET, SSC-GD ਵਰਗੀਆਂ ਪ੍ਰੀਖਿਆਵਾਂ ਵਿਚ ਹੋਈਆਂ ਗੜਬੜੀਆਂ ਦੇ ਖਿਲਾਫ ਹੈ।

ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। CJP ਨੇ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਵਾਲੇ ਸਮਰਥਕਾਂ ਲਈ ਇਕ ਗਾਈਡਲਾਈਨ ਵੀ ਜਾਰੀ ਕੀਤੀ ਹੈ।ਇਸ ਵਿਚ ਸਮਰਥਕਾਂ ਤੋਂ ਸਨਸਕ੍ਰੀਨ ਲਗਾ ਕੇ, ਨਾਸ਼ਤਾ ਕਰਕੇ ਆਉਣ, ਹੱਥ ਵਿਚ ਤਿਰੰਗਾ, ਫੁੱਲ ਤੇ ਕਿਤਾਬ ਲਿਆਉਣ ਵਰਗੀਆਂ ਅਪੀਲਾਂ ਕੀਤੀਆਂ ਗਈਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article