Friday, November 22, 2024
spot_img

ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

Must read

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆਂ ਨਹੀਂ ਸੀ ਕਿ ਉਨ੍ਹਾਂ ਨੂੰ ਪੜਾਈ ‘ਚ ਕੀਤੀ ਮਿਹਨਤ ਸਦਕਾ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਤੋਂ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਐਮ.ਏ. ਫਾਈਨ ਆਰਟਸ ‘ਚ 93.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਅੱਵਲ ਆਉਣ ਵਾਲੀ ਵਿਦਿਆਰਥਣ ਨੇ ਰੋਲ ਆਫ਼ ਆਨਰ ਦਾ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਆਖਿਆ ਕਿ ਇਹ ਮੇਰੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੀ ਪੜਾਈ ‘ਚ ਕੀਤੀ ਮਿਹਨਤ ਲਈ ਖੁਦ ਕਾਲਜ ‘ਚ ਪਹੁੰਚਕੇ ਸਨਮਾਨ ਕੀਤਾ ਹੈ। ਐਮ.ਏ. ਡਾਂਸ ‘ਚ 92.5 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਸੁਮਨ ਬਾਲਾ ਅਤੇ ਐਮ.ਏ. ਮਿਊਜ਼ਿਕ ‘ਚ 91.9 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਰਵਨੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੌਸਲਾ ਅਫ਼ਜ਼ਾਈ ਉਨ੍ਹਾਂ ਨੂੰ ਜ਼ਿੰਦਗੀ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।

Chief Minister honors top students

ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲਜ ਦੀਆਂ ਕੁੱਲ 11 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਵਿਚੋਂ 10 ਨੂੰ ਰੋਲ ਆਫ਼ ਆਨਰ ਅਤੇ ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਅਮਰਜੀਤ ਕੌਰ ਨੂੰ ਐਨ.ਸੀ.ਸੀ. ‘ਚ ਕਾਲਜ ਦੀ ਪ੍ਰਤੀਨਿਧਤਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਰੋਲ ਆਫ਼ ਆਨਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ‘ਚ ਬੀ.ਐਸ.ਸੀ. (ਬਾਇਓਟੈਕਨਾਲੋਜੀ ਆਨਰਜ਼) ) ‘ਚ 92.6 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਮਨਪ੍ਰੀਤ ਕੌਰ, ਬੀ.ਐਸ.ਸੀ. (ਮੈਡੀਕਲ) ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਖੁਸ਼ਪ੍ਰਿਆ, ਬੀ.ਐਸ.ਸੀ (ਹੋਮ ਸਾਇੰਸ) ‘ਚ 85.76 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਕੋਮਲਪ੍ਰੀਤ ਕੌਰ, ਬੀ.ਏ. ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਭੁਵਿੰਦਰ ਕੌਰ, 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਗੁਰਮੀਤ ਕੌਰ, ਪੀ.ਜੀ.ਡੀ.ਸੀ.ਏ. ‘ਚ 84.3 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਜਸਕੀਰਤ ਕੌਰ ਅਤੇ ਬੀ.ਸੀ.ਏ. ‘ਚ 82.7 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਜੋਤੀ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਗੁਰਪ੍ਰੀਤ ਕੌਰ, ਐਮ.ਐਲ.ਏ. ਅਜੀਤ ਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਕੁਲਵੰਤ ਸਿੰਘ, ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਡੀ.ਪੀ.ਆਈ. ਅਮਰਪਾਲ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਕੌਰ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article