ਇਨਕਮ ਟੈਕਸ ਵਿਭਾਗ ਦੀ ਟੀਮ ਨੇ ਜਲੰਧਰ ‘ਚ ਈਸਾਈ ਭਾਈਚਾਰੇ ਦੇ ਨੇਤਾ ਤੇ ਇਸਾਈ ਧਰਮ ਦਾ ਪ੍ਰਚਾਰ ਕਰਨ ਵਾਲੇ ਪਾਸਟਰ ਅੰਕੁਰ ਨਰੂਲਾ ਦੇ 15 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਘਰ ਦੇ ਅੰਦਰ ਜਾਂ ਬਾਹਰ ਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ।
ਦੱਸਿਆ ਜਾ ਰਿਹਾ ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਇਨਕਮ ਟੈਕਸ ਦੀ ਟੀਮ ਵਲੋਂ ਪੰਜਾਬ ਦੇ ਕਈ ਪਾਸਟਰਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਹੈ। ਉੱਥੇ ਹੀ ਅੰਕੁਰ ਨਰੂਆ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਜਲੰਧਰ , ਕਪੂਰਥਲਾ ਤੇ ਮੋਹਾਲੀ ਵਿਖੇ ਛਾਪੇਮਾਰੀ ਹੋਈ ਸੀ। ਕੁਝ ਮਹੀਨੇ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਅਹਾਤੇ ‘ਤੇ ਛਾਪੇਮਾਰੀ ਕੀਤੀ ਸੀ। ਫਿਰ ਦੋ ਦਿਨ ਲਗਾਤਾਰ ਕਾਰਵਾਈ ਕਰਨ ਤੋਂ ਬਾਅਦ ਪਾਦਰੀ ਨੂੰ ਪ੍ਰਸ਼ਨਾਵਲੀ ਦਿੱਤੀ ਗਈ ਅਤੇ ਉਸ ਦੇ ਜਵਾਬ ਮੰਗੇ ਗਏ।