Thursday, August 13, 2026
spot_img

ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ’ਚ ਹਮਲਾ

Must read

ਗੁਰਦੁਆਰਾ ਸਾਹਿਬ ਪਰਿਕਰਮਾ ’ਚ ਟਹਿਲਣ ਦੌਰਾਨ ਹਮਲਾਵਰ ਨੇ ਤਿੱਖੇ ਹਥਿਆਰ ਨਾਲ ਕੀਤਾ ਹਮਲਾ; ਬਚਾਅ ਕਰਦਿਆਂ ਪੁਲੀਸ ਕਰਮੀ ਵੀ ਜ਼ਖ਼ਮੀ
੍ਹ ਹੱਥ ’ਤੇ ਲੱਗੀ ਸੱਟ; ਇਲਾਜ ਲਈ ਨਿੱਜੀ ਹਸਪਤਾਲ ਵਿੱਚ ਲਿਜਾਣ ਦੀ ਤਿਆਰੀ
ਸਟਾਫ਼ ਰਿਪੋਰਟਰ
ਲੁਧਿਆਣਾ, 12 ਅਗਸਤ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਇੱਕ ਅਣਪਛਾਤੇ ਹਮਲਾਵਰ ਵੱਲੋਂ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸਾਹਿਬ ਵਿਖੇ ਟਹਿਲ ਰਹੇ ਸਨ। ਹਮਲਾਵਰ ਨੇ ਕਿਸੇ ਤਿੱਖੇ ਹਥਿਆਰ ਨਾਲ ਉਨ੍ਹਾਂ ’ਤੇ ਵਾਰ ਕੀਤਾ, ਜਿਸ ਨਾਲ ਉਨ੍ਹਾਂ ਦੇ ਹੱਥ ’ਤੇ ਸੱਟ ਲੱਗੀ ਹੈ। ਇਸ ਅਚਾਨਕ ਹੋਏ ਹਮਲੇ ਦੌਰਾਨ ਸੁਖਬੀਰ ਬਾਦਲ ਦਾ ਬਚਾਅ ਕਰਦੇ ਹੋਏ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲੀਸ ਜਵਾਨ ਵੀ ਜ਼ਖ਼ਮੀ ਹੋ ਗਿਆ।
ਨਿੱਜੀ ਹਸਪਤਾਲ ’ਚ ਕਰਵਾਇਆ ਜਾ ਰਿਹਾ ਦਾਖ਼ਲ
ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਦਸਤਿਆਂ ਨੇ ਮੌਕੇ ’ਤੇ ਮੁਸਤੈਦੀ ਦਿਖਾਉਂਦਿਆਂ ਸਥਿਤੀ ’ਤੇ ਕਾਬੂ ਪਾਇਆ। ਸੂਤਰਾਂ ਅਨੁਸਾਰ ਜ਼ਖ਼ਮੀ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ ਅਤੇ ਉਨ੍ਹਾਂ ਨੂੰ ਅਗਲੇਰੇ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲੀਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਪੁਲੀਸ ਵੱਲੋਂ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਪੱਛੋਕੜ ਤੇ ਹਮਲੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਿਵਸਥਾ ਹੋਰ ਕਰੜੀ ਕਰ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article