ਅੱਜਕੱਲ੍ਹ ਬਦਲਦੇ ਜੀਵਨ ਸ਼ੈਲੀ ਕਾਰਨ ਮੋਟਾਪਾ ਇੱਕ ਆਮ ਸਮੱਸਿਆ ਬਣਦੀ ਜਾ ਰਹੀ ਹੈ। ਪਰ ਭਾਰ ਵਧਣ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਜਿਵੇਂ ਸ਼ੂਗਰ, ਦਿਲ ਦੇ ਰੋਗ ਆਦਿ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ‘ਚ ਜ਼ਰੂਰੀ ਹੈ ਕਿ ਤੁਸੀਂ ਭਾਰ ਨੂੰ ਕੰਟਰੋਲ ਕਰਨ ਲਈ ਲਾਈਫ ਸਟਾਈਲ ਅਤੇ ਡਾਈਟ ‘ਤੇ ਖਾਸ ਧਿਆਨ ਦਿਓ।
ਮੋਟਾਪਾ ਘਟਾਉਣ ਲਈ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਹਾਲਾਂਕਿ, ਗਰਮੀਆਂ ਦੇ ਮੌਸਮ ਵਿੱਚ ਤੁਸੀਂ ਆਸਾਨੀ ਨਾਲ ਭਾਰ ਘਟਾ ਸਕਦੇ ਹੋ। ਇਸ ਦੇ ਲਈ ਤੁਸੀਂ ਆਪਣੀ ਡਾਈਟ ‘ਚ ਕੁਝ ਭੋਜਨ ਸ਼ਾਮਲ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਇਸ ਮੌਸਮ ਵਿੱਚ ਭਾਰ ਘਟਾਉਣ ਲਈ ਕੀ ਖਾਣਾ ਚਾਹੀਦਾ ਹੈ।
ਖੀਰੇ ਵਿੱਚ ਕੈਲੋਰੀ ਘੱਟ ਅਤੇ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਗਰਮੀਆਂ ‘ਚ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਇਸ ਵਿਚ ਫਾਈਬਰ ਵੀ ਭਰਪੂਰ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਤੁਸੀਂ ਇਸ ਨੂੰ ਸਲਾਦ ‘ਚ ਸ਼ਾਮਲ ਕਰਕੇ ਨਿਯਮਿਤ ਰੂਪ ਨਾਲ ਖਾ ਸਕਦੇ ਹੋ।
ਲੌਕੀ ਫਾਈਬਰ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਕੈਲੋਰੀ ਘੱਟ ਹੁੰਦੀ ਹੈ ਅਤੇ ਇਸ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਸਬਜ਼ੀ ਹੋ ਸਕਦੀ ਹੈ। ਤੁਸੀਂ ਇਸ ਦੀ ਵਰਤੋਂ ਕਰਕੇ ਸਵਾਦਿਸ਼ਟ ਸੂਪ ਬਣਾ ਸਕਦੇ ਹੋ ਜਾਂ ਇਸਨੂੰ ਆਪਣੇ ਸਲਾਦ ਵਿੱਚ ਸ਼ਾਮਲ ਕਰ ਸਕਦੇ ਹੋ।
ਆਈਸ ਗ੍ਰੀਨ ਟੀ ਤੁਹਾਨੂੰ ਭਾਰ ਘਟਾਉਣ ਵਿੱਚ ਮਦਦ ਕਰ ਸਕਦੀ ਹੈ। ਇਸ ਵਿੱਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਤੁਸੀਂ ਚਾਹੋ ਤਾਂ ਇਸ ਨੂੰ ਘਰ ‘ਚ ਵੀ ਬਣਾ ਸਕਦੇ ਹੋ। ਸਭ ਤੋਂ ਪਹਿਲਾਂ ਗ੍ਰੀਨ ਟੀ ਬਣਾ ਲਓ ਅਤੇ ਇਸ ‘ਚ ਆਈਸ ਕਿਊਬ ਪਾਓ। ਆਈਸ ਗ੍ਰੀਨ ਟੀ ਤਿਆਰ ਹੈ।