ਲੁਧਿਆਣਾ ਦੇ ਮਸ਼ਹੂਰ ਡਾਕਟਰ ਵਾਹਿਗੁਰੂ ਪਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਹੋਈ ਕਰੋੜਾਂ ਰੁਪਏ ਦੀ ਲੁੱਟ ਦਾ ਮਾਮਲਾ ਲੁਧਿਆਣਾ ਪੁਲਿਸ ਨੇ 5 ਦਿਨਾਂ ‘ਚ ਸੁਲਝਾ ਲਿਆ ਹੈ। ਇਸ ਦੇ ਨਾਲ ਹੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਾਢੇ ਤਿੰਨ ਕਰੋੜ ਰੁਪਏ ਬਰਾਮਦ ਕਰ ਲਏ ਹਨ।
ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ ਹੈ। ਜਿਸ ਵਿਚ DGP ਨੇ ਲਿਖਿਆ ਕਿ ਉਨ੍ਹਾਂ ਨੂੰ ਲੁਧਿਆਣਾ ਪੁਲਿਸ ‘ਤੇ ਮਾਣ ਹੈ। ਦੱਸ ਦੇਈਏ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦਾ ਖੁਲਾਸਾ ਕਰ ਸਕਦੇ ਹਨ।