ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਰੀਅਲ ਅਸਟੇਟ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਵਿਪਨ ਸੂਦ ਕਾਕਾ ਦੇ ਵੱਖ-ਵੱਖ ਕਾਰੋਬਾਰਾਂ ਅਤੇ ਰਿਹਾਇਸ਼ੀ ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ। ਇਸ ਤੋਂ ਪਹਿਲਾਂ ਸਵੇਰੇ ਵਿਭਾਗ ਨੇ ਪੰਚਕੂਲਾ ਸਥਿਤ ਰੀਅਲ ਅਸਟੇਟ ਕੰਪਨੀ ਵਿਪੁਲ ਵਰਲਡ ਦੇ ਕਈ ਰਾਜਾਂ ‘ਚ ਸਥਿਤ ਦਫਤਰਾਂ ‘ਤੇ ਵੀ ਛਾਪੇਮਾਰੀ ਕੀਤੀ।
ਵਿਪਨ ਸੂਦ ਕਾਕਾ ਦੇ ਵਿਪੁਲ ਵਰਲਡ ਰੀਅਲ ਅਸਟੇਟ ਕੰਪਨੀ ਨਾਲ ਕਾਰੋਬਾਰੀ ਸਬੰਧ ਹਨ। ਖਾਸ ਗੱਲ ਇਹ ਹੈ ਕਿ ਵਿਪਨ ਸੂਦ ਕਾਕਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।