ਝੋਨੇ ਦੀ ਕਟਾਈ ਨੂੰ ਲੈ ਕੇ ਲੁਧਿਆਣਾ ਡੀਸੀ ਸੁਰਭੀ ਮਲਿਕ ਵੱਲੋਂ ਨਵੇਂ ਨਿਯਮ ਜਾਰੀ ਕੀਤੇ ਗਏ ਹਨ। DC ਵੱਲੋਂ ਜਾਰੀ ਕੀਤੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਨਹੀਂ ਕੀਤੀ ਜਾਵੇਗੀ।
ਇਸ ਮਿੱਥੇ ਸਮੇਂ ਲਈ ਝੋਨੇ ਦੀ ਕਟਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਕੰਬਾਈਨ ਮਸ਼ੀਨਾਂ ਚਲਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਦੱਸ ਦਈਏ ਕਿ ਇਹ ਨਿਯਮ 30 ਨਵੰਬਰ ਤੱਕ ਲਾਗੂ ਰਹਿਣਗੇ।