ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ 6 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਹ ਪੂਰਾ ਮਾਮਲਾ ‘ਮਹਾਦੇਵ ਬੁੱਕ ਆਨਲਾਈਨ ਲਾਟਰੀ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਹੋਇਆ ਹੈ। ਇਸ ਆਨਲਾਈਨ ਸੱਟੇਬਾਜ਼ੀ ਐਪ ਕਾਰਨ 17 ਬਾਲੀਵੁੱਡ ਸਿਤਾਰੇ ED ਦੇ ਰਡਾਰ ‘ਤੇ ਹਨ।
ਕੁਝ ਹਫਤੇ ਪਹਿਲਾਂ ਇਸ ਮਾਮਲੇ ‘ਚ ਟਾਈਗਰ ਸ਼ਰਾਫ, ਸੰਨੀ ਲਿਓਨ, ਨੇਹਾ ਕੱਕੜ ਅਤੇ ਰਾਹਤ ਫਤਿਹ ਅਲੀ ਖਾਨ ਵਰਗੇ ਦਿੱਗਜਾਂ ਦੇ ਨਾਂ ਸਾਹਮਣੇ ਆਏ ਸਨ। ਹੁਣ ਜਿਵੇਂ-ਜਿਵੇਂ ਮਾਮਲੇ ਦੀ ਜਾਂਚ ਅੱਗੇ ਵਧ ਰਹੀ ਹੈ, ਆਲੀਆ ਭੱਟ ਦੇ ਪਤੀ ਰਣਬੀਰ ਕਪੂਰ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਦੁਬਈ ‘ਚ 200 ਕਰੋੜ ਰੁਪਏ ਦੇ ਵਿਆਹ ‘ਚ ਸ਼ਾਮਲ ਹੋਣ ਤੋਂ ਬਾਅਦ ਇਹ ਸਾਰੇ ਸਿਤਾਰੇ ਮੁਸ਼ਕਿਲ ‘ਚ ਹਨ।
ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਨੂੰ ਈਡੀ ਵੱਲੋਂ ਸੰਮਨ ਮਿਲਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਇਹ ਨੋਟਿਸ ਮਹਾਦੇਵ ਆਨਲਾਈਨ ਗੇਮਿੰਗ ਮਾਮਲੇ ‘ਚ ਮਿਲਿਆ ਹੈ। ਇਹ ਸੰਮਨ ਉਨ੍ਹਾਂ ਨੂੰ 6 ਅਕਤੂਬਰ ਨੂੰ ਈਡੀ ਦਫ਼ਤਰ ਵਿੱਚ ਪੇਸ਼ ਹੋਣ ਲਈ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਾਦੇਵ ਆਨਲਾਈਨ ਗੇਮਿੰਗ ਮਾਮਲੇ ‘ਚ ਰਣਬੀਰ ਤੋਂ ਇਲਾਵਾ ਕੁਝ ਹੋਰ ਅਦਾਕਾਰਾਂ ਅਤੇ ਗਾਇਕਾਂ ਦੇ ਨਾਂ ਸਾਹਮਣੇ ਆ ਸਕਦੇ ਹਨ।