ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਭੰਗੜਾ ਪਾਇਆ।
ਇੱਥੇ ਸਟੇਜ ‘ਤੇ ਜਿਵੇਂ ਹੀ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਗੀਤ ਸ਼ੁਰੂ ਕੀਤਾ ਤਾਂ ਉਸ ਨੇ ਪੁਲਿਸ ਕਮਿਸ਼ਨਰ ਸਿੱਧੂ ਨੂੰ ਭੰਗੜਾ ਪਾਉਣ ਦਾ ਇਸ਼ਾਰਾ ਕੀਤਾ। ਜਿਸ ਤੋਂ ਬਾਅਦ ਮਨਦੀਪ ਸਿੰਘ ਸਿੱਧੂ ਨੇ ਵੀ ਆਪਣੀਆਂ ਦੋਵੇਂ ਬਾਹਾਂ ਉੱਚੀਆਂ ਕਰ ਕੇ ਭੰਗੜਾ ਪਾਇਆ।
ਕਮਿਸ਼ਨਰ ਦਾ ਭੰਗੜਾ ਦੇਖ ਕੇ ਨੇੜੇ ਖੜ੍ਹੇ ਪੁਲੀਸ ਅਧਿਕਾਰੀ ਵੀ ਪੰਜਾਬੀ ਗੀਤ ’ਤੇ ਨੱਚਣ ਤੋਂ ਆਪਣੇ ਆਪ ਨੂੰ ਰੋਕ ਨਾ ਸਕੇ। ਇਸ ਦੌਰਾਨ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਰੈਲੀ ਕੱਢੀ ਗਈ। ਨੌਜਵਾਨਾਂ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਕਿਸੇ ਗਲੀ ਜਾਂ ਮੁਹੱਲੇ ਵਿੱਚ ਨਸ਼ਾ ਵਿਕਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।