ਚੰਡੀਗੜ੍ਹ : ਕਿਸਾਨ ਅੱਜ ਯਾਨੀ 26 ਨਵੰਬਰ ਤੋਂ 3 ਦਿਨਾਂ ਲਈ ਚੰਡੀਗੜ੍ਹ ਵਿੱਚ ਧਰਨਾ ਦੇ ਰਹੇ ਹਨ। 28 ਨਵੰਬਰ ਤੱਕ ਜਾਰੀ ਰਹਿਣ ਵਾਲੇ ਧਰਨੇ ਲਈ ਕਿਸਾਨ ਮੋਹਾਲੀ ਵਿੱਚ ਇਕੱਠੇ ਹੋ ਰਹੇ ਹਨ। ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਤੋਂ ਬਾਅਦ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ।
ਇਸ ਦੇ ਨਾਲ ਹੀ ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜ਼ਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਨਹੀਂ ਪਾ ਸਕਦੇ ਹਨ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।