ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ DA ‘ਚ 4 ਫ਼ੀਸਦੀ ਵਾਧਾ ਕੀਤਾ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ। ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੇ ਹਾਂ। DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।