Friday, November 22, 2024
spot_img

ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਹੋਇਆ ਜਾਰੀ

Must read

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ DA ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ।

ਦੱਸ ਦਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article