ਕਪੂਰਥਲਾ – ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਗੀਤਾ ਦੇਵੀ (86 ਸਾਲ) ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ। ਉਹ ਆਪਣੇ ਬੇਟੇ ਟਿੱਕਾ ਸ਼ਤਰੂਜੀਤ ਸਿੰਘ ਨਾਲ ਗ੍ਰੇਟਰ ਕੈਲਾਸ਼ ਕਾਲੋਨੀ, ਦਿੱਲੀ ਵਿੱਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਸੰਖੇਪ ਬਿਮਾਰੀ ਤੋਂ ਬਾਅਦ ਬੀਤੀ ਸ਼ਾਮ ਗ੍ਰੇਟਰ ਕੈਲਾਸ਼ ਦਿੱਲੀ ਸਥਿਤ ਆਪਣੇ ਘਰ ‘ਚ ਉਨ੍ਹਾਂ ਨੇ ਆਖਰੀ ਸਾਹ ਲਿਆ।
ਮਹਾਰਾਣੀ ਗੀਤਾ ਦੇਵੀ ਆਪਣੇ ਪਿੱਛੇ ਆਪਣੇ ਪਤੀ ਮਹਾਰਾਜਾ ਸੁਖਜੀਤ ਸਿੰਘ, ਪੁੱਤਰ ਟਿੱਕਾ ਸ਼ਤਰੂਜੀਤ ਸਿੰਘ ਅਤੇ ਦੋ ਬੇਟੀਆਂ ਐਮਕੇ ਗਾਇਤਰੀ ਦੇਵੀ ਐਮਕੇ ਪ੍ਰੀਤੀ ਦੇਵੀ ਛੱਡ ਗਈ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 30 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਲੋਧੀ ਸ਼ਮਸ਼ਾਨਘਾਟ, ਦਿੱਲੀ ਵਿਖੇ ਹੋਵੇਗਾ।