Wednesday, June 10, 2026
spot_img

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ‘ਚ ਸ਼ਾਮਲ ਹੋਣ ਲਈ 541 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਲਈ ਹੋਇਆ ਰਵਾਨਾ

Must read

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਅੱਜ ਐਸਜੀਪੀਸੀ ਦਫ਼ਤਰ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ। ਇਸ ਮੌਕੇ ਐਸਜੀਪੀਸੀ ਵੱਲੋਂ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਮੀਡੀਆ ਨਾਲ ਗੱਲਬਾਤ ਦੌਰਾਨ ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਇਹ ਜੱਥਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਜਾ ਰਿਹਾ ਹੈ, ਜਿੱਥੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸੱਚਾ ਸੌਦਾ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 18 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਜਾਵੇਗੀ। ਸ਼ਹੀਦੀ ਸਮਾਗਮਾਂ ਲਈ ਇਸ ਤਰ੍ਹਾਂ ਦਾ ਜੱਥਾ ਕਰੀਬ 14 ਸਾਲਾਂ ਬਾਅਦ ਪਾਕਿਸਤਾਨ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਜੱਥੇ ਵਿੱਚ 541 ਸ਼ਰਧਾਲੂ ਸ਼ਾਮਲ ਹਨ, ਜਦਕਿ ਕੁਝ ਅਰਜ਼ੀਆਂ ਮਨਜ਼ੂਰ ਨਹੀਂ ਹੋ ਸਕੀਆਂ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਜਾਰੀ ਕਰਨ ਸਮੇਂ ਸਿਰਫ਼ ਨਾਵਾਂ ਨਾਲ “ਸਿੰਘ” ਜਾਂ “ਕੌਰ” ਲੱਗੇ ਹੋਣ ਦੀ ਸ਼ਰਤ ਨੂੰ ਆਧਾਰ ਨਾ ਬਣਾਇਆ ਜਾਵੇ। ਇਸ ਦੌਰਾਨ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜੱਥਾ 19 ਜੂਨ ਨੂੰ ਭਾਰਤ ਵਾਪਸ ਪਰਤੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article