MGF ਕੰਪਨੀ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਉਸ ਦੀ ਰੀਅਲ ਅਸਟੇਟ ਕੰਪਨੀ ਵਿਰੁੱਧ ਗੁਰੂਗ੍ਰਾਮ ਦੇ ਡੀਐਲਐਫ ਫੇਜ਼-2 ਥਾਣੇ ਵਿੱਚ FIR ਦਰਜ ਕੀਤੀ ਗਈ ਹੈ। ਸਮਝੌਤੇ ਤਹਿਤ MGF ਨੂੰ ਇਸ ਪ੍ਰਾਜੈਕਟ ਨੂੰ ਵੇਚ ਕੇ ਲਗਭਗ 180 ਕਰੋੜ ਰੁਪਏ ਮਿਲਣੇ ਸਨ। ਪਰ ਕੁਲਵੰਤ ਸਿੰਘ ਅਤੇ ਉਸ ਦੀ ਕੰਪਨੀ ਨੇ ਸਿਰਫ 24 ਕਰੋੜ 10 ਲੱਖ ਰੁਪਏ ਦਾ ਭੁਗਤਾਨ ਕੀਤਾ ਹੈ ਅਤੇ ਜਨਵਰੀ 2021 ਤੋਂ, ਪੰਜਾਬ ਦੀ SAS ਨਗਰ ਸੀਟ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਉਸ ਦੀ ਰੀਅਲ ਅਸਟੇਟ ਕੰਪਨੀ ਵਿਰੁੱਧ ਗੁਰੂਗ੍ਰਾਮ ਦੇ ਡੀਐਲਐਫ ਫੇਜ਼-2 ਥਾਣੇ ਵਿੱਚ FIR ਦਰਜ ਕੀਤੀ ਗਈ ਹੈ। ਅਦਾਲਤ ਦੇ ਹੁਕਮਾਂ ‘ਤੇ ਇਹ FIR ਇੱਕ ਸਾਜ਼ਿਸ਼ ਤਹਿਤ ਜਾਅਲੀ ਦਸਤਾਵੇਜ਼ ਤਿਆਰ ਕਰਕੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਬਿਲਡਰ ਕੰਪਨੀ MGF ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਕੁਲਵੰਤ ਸਿੰਘ ਅਤੇ ਉਸ ਦੀ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਨੇ ਆਪਣੀ ਅਤੇ MGF ਦੀ ਜ਼ਮੀਨ ’ਤੇ ਇਹ ਪ੍ਰਾਜੈਕਟ ਤਿਆਰ ਕੀਤਾ ਹੈ। ਕੋਈ ਅਦਾਇਗੀ ਨਹੀਂ ਕੀਤੀ ਗਈ। ਲਗਪਗ 156 ਕਰੋੜ ਰੁਪਏ ਦੀ ਅਦਾਇਗੀ ਨਹੀਂ ਹੋ ਰਹੀ ਹੈ।