Thursday, November 21, 2024
spot_img

AAP ਤੇ BJP ਆਹਮੋ ਸਾਹਮਣੇ, ਆਪ ਸਰਕਾਰ ਦੇ ਮੰਤਰੀਆਂ ਦੀਆ ਲੱਥੀਆਂ ਪੱਗਾਂ, ਕੇਂਦਰ ਸਰਕਾਰ ਨੂੰ ਕਹਿ ਦਿੱਤੀਆਂ ਆਹ ਗੱਲਾਂ !

Must read

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾ ਗਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਵੀ ਲੈਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਈ ਮੰਤਰੀਆਂ ਤੇ ਵਿਧਾਇਕਾਂ ਨਾਲ ਪੁਲੀਸ ਨਾਲ ਕਾਫੀ ਗਰਮਾ ਗਰਮੀ ਵੀ ਹੋਈ। ਧਰਨੇ ਦੌਰਾਨ ਆਪ ਮੰਤਰੀਆਂ ਦੀਆ ਪੱਗਾਂ ਵੀ ਲੱਥ ਗਈਆਂ। ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਹਰਭਜਨ ਸਿੰਘ ਈਟੀਓ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਸੀਂ ਕੇਂਦਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਝੋਨੇ ਦੀ ਲਿਫਟਿੰਗ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਮੰਤਰੀ ਭੁੱਲਰ ਤੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇ ਤਾਂ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਪ੍ਰੇਸ਼ਾਨ ਰਹਿੰਦੇ ਹਨ ਤਾਂ ਸਾਡੇ ਮੰਤਰੀ ਬਣਨ ਦਾ ਕੋਈ ਫਾਇਦਾ ਨਹੀਂ।ਜੇਕਰ ਕੇਂਦਰ ਪੈਸੇ ਭੇਜਣ ਦੀ ਗੱਲ ਕਰ ਰਿਹਾ ਹੈ ਤਾਂ ਇਸ ਨੇ ਆਪਣਾ ਫਰਜ਼ ਨਿਭਾਇਆ ਹੈ। ਪੰਜਾਬ ਸਰਕਾਰ ‘ਤੇ ਕਿਸੇ ਨੇ ਕੋਈ ਮਿਹਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਵਿੱਚ ਸਪੱਸ਼ਟ ਹੈ ਕਿ ਨਵੀਂ ਫ਼ਸਲ ਆਉਣ ਤੋਂ ਪਹਿਲਾਂ ਪੁਰਾਣੀ ਫ਼ਸਲ ਦੀ ਚੁਕਾਈ ਕੀਤੀ ਜਾਵੇਗੀ, ਪਰ ਅਜਿਹਾ ਨਹੀਂ ਹੋਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article