Friday, November 15, 2024
spot_img

ਖਿਡਾਰੀਆਂ ਨੂੰ ਖੇਡ ਮੈਦਾਨਾਂ ਨਾਲ ਜੋੜਦਿਆਂ ਨਸ਼ਿਆ ਤੋਂ ਦੂਰ ਰੱਖਣਾ ਸਰਕਾਰ ਦਾ ਮੁੱਖ ਟੀਚਾ ਹੈ – ਵਿਧਾਇਕ ਜੀਵਨ ਸਿੰਘ ਸੰਗੋਵਾਲ

Must read

ਲੁਧਿਆਣਾ, 08 ਸੰਤਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਅਧੀਨ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਪੜਾਅ ਤਹਿਤ ਬਲਾਕ ਲੁਧਿਆਣਾ-1, ਸਮਰਾਲਾ, ਮਲੌਦ ਅਤੇ ਰਾਏਕੋਟ ਵਿਖੇ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਉੱਪ ਮੰਡਲ ਮੈਜਿਸਟ੍ਰਟ ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਅਤੇ ਸਮਾਜ ਸੇਵੀ ਸਖਸੀਅਤਾਂ ਵੱਲੋ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਅਤੇ ਵੱਖ-ਵੱਖ ਖੇਡਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਮੂਹਿਕ ਤੌਰ ‘ਤੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ, ਨਸਿਆ ਤੋਂ ਦੂਰ ਰੱਖਣਾ ਸਰਕਾਰ ਦਾ ਮੁੱਖ ਟੀਚਾ ਹੈ।

ਬਲਾਕ ਲੁਧਿਆਣਾ-1 ਅਧੀਨ ਜੱਥੇਦਾਰ ਸੰਤੋਖ ਸਿੰਘ ਮ੍ਰਗਿੰਦ ਖੇਡ ਸਟੇਡੀਅਮ ਦੁਲੇਅ ਵਿਖੇ ਵੱਖ-ਵੱਖ ਉਮਰ ਵਰਗ ਦੇ ਲਈ ਸ਼ੁਰੂ ਕਰਵਾਏ ਗਏ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ. ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਖੇਡਾਂ ਪ੍ਰਤੀ ਸਰਕਾਰ ਦੀਆਂ ਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾ ਦੇ ਨਾਲ ਐਸ.ਡੀ.ਐਮ. ਪੂਰਬੀ ਹਰਜਿੰਦਰ ਸਿੰਘ, ਤੇਜਾ ਸਿੰਘ ਧਾਲੀਵਾਲ ਜਨਰਲ ਸਕੱਤਰ ਬਾਸਕਟਬਾਲ ਐਸੋਸੀਏਸਨ ਪੰਜਾਬ, ਰੁਪਿੰਦਰ ਸਿੰਘ ਬਰਾੜ, ਜਿਲ੍ਹਾ ਖੇਡ ਅਫਸਰ, ਗੁਰਜੀਤ ਸਿੰਘ ਸ਼ੂਟਿੰਗ ਕੋਚ, ਮਿਸ ਪ੍ਰੀਆ ਸ਼ੂਟਿੰਗ ਕੋਚ, ਸੰਜੀਵ ਸ਼ਰਮਾ ਐਥਲੈਟਿਕਸ ਕੋਚ, ਗੁਰਪ੍ਰੀਤ ਸਿੰਘ ਹੈਡਬਾਲ ਕੋਚ ਤੋਂ ਇਲਾਵਾ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਰਹੇ।

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਅੱਜ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੁੱਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਐਵਰਸਟ ਸਪੋਰਟਸ ਅਕੈਡਮੀ ਨੇ ਪਹਿਲਾ, ਇੰਟਰਨੈਸਨਲ ਪਬਲਿਕ ਸਕੂਲ ਨੇ ਦੂਜਾ ਸਥਾਨ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਲ ਨੇ ਤੀਜਾ ਸਥਾਨ ਹਾਸਲ ਕੀਤਾ। ਐਥਲੈਟਿਕਸ ਅੰਡਰ-14 ਲੜਕਿਆਂ ਦੇ 60 ਮੀਟਰ ਵਿੱਚ ਨਵਕੀਰਤ ਸਿੰਘ ਨੇ ਪਹਿਲਾ, ਕਰਨਸਪਾਲ ਨੇ ਦੂਜਾ ਸਥਾਨ, ਅਰਸ਼ਿਤ ਨੇ ਤੀਜਾ ਸਥਾਨ, 600 ਮੀਟਰ ਵਿੱਚ ਕ੍ਰਿਸਨਾ ਠਾਕੁਰ ਨੇ ਪਹਿਲਾਂ ਕਰਨਸਪਾਲ ਨੇ ਦੂਜਾ ਅਤੇ ਮ੍ਰਿਦਲ ਬੱਤਰਾ ਨੇ ਤੀਜਾ ਸਥਾਨ, ਲੰਮੀ ਛਾਲ ਵਿੱਚ ਨਵਕੀਰਤ ਸਿੰਘ ਪਹਿਲਾ ਸੌਰਭ ਨੇ ਦੂਜਾ ਅਤੇ ਹਰਸ਼ਿਤ ਨੇ ਤੀਜਾ ਸਥਾਨ ਹਾਸਲ ਕੀਤਾ, ਸ਼ਾਟਪੁੱਟ ਵਿੱਚ ਰਾਹੁਲ ਨੇ ਪਹਿਲਾ, ਹਰਸ਼ ਨੇ ਦੂਜਾ ਤੇਜਸ ਨੇ ਤੀਜਾ ਸਥਾਨ, ਜਦਕਿ ਲੜਕੀਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ਵਿੱਚ ਸਰਗੁਣ ਪ੍ਰੀਤ ਕੌਰ ਨੇ ਪਹਿਲਾਂ ਸਥਾਨ ਗੁਣਤਾਸ ਕੌਰ ਨੇ ਦੂਜਾ ਸਥਾਨ, ਜੋਵਿਕਾ ਬੱਤਰਾ ਨੇ ਤੀਜਾ ਸਥਾਨ, ਸ਼ਾਟਪੁੱਟ ਵਿੱਚ ਸੁਖਮਨੀ ਕੌਰ ਨੇ ਪਹਿਲਾਂ, ਸਮਰਿਧੀ ਕੌਰ ਨੇ ਦੂਜਾ ਅੰਜਲੀ ਨੇ ਤੀਜਾ ਸਥਾਨ ਹਾਸਲ ਕੀਤਾ।

ਬਲਾਕ ਰਾਏਕੋਟ ਅਧੀਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਰਾਏਕੋਟ ਵਿਖੇ ਵਿੱਚ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਉੱਪ ਮੰਡਲ ਮੈਜਿਸਟ੍ਰਟ ਗੁਰਬੀਰ ਸਿੰਘ ਕੋਹਲੀ ਵੱਲੋਂ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਗਈ ਅਤੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਦੇ ਹੋਏ, ਖੇਡਾਂ ਦੀ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਬੀ.ਡੀ.ਪੀ.ਓ ਰਾਏਕੋਟ ਪਰਮਿੰਦਰ ਸਿੰਘ, ਬਲਜੀਤ ਕੌਰ ਹਾਕੀ ਕੋਚ, ਗੁਰਪ੍ਰੀਤ ਸਿੰਘ ਐਥਲੈਟਿਕਸ ਕੋਚ ਹਾਜ਼ਰ ਰਹੇ।

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖੇਡਾਂ ਦੇ ਨਤੀਜਿਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਫੁੱਟਬਾਲ ਅੰਡਰ-14 ਸਾਲ ਲੜਕਿਆਂ ਦੇ ਮੁਕਾਬਲੇ ਵੱਚ ਪਿੰਡ ਜੌਹਲਾ ਦੀ ਟੀਮ ਨੇ ਪਹਿਲਾਂ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੂਜਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਨੇ ਤੀਜਾ ਸਥਾਨ ਹਾਸਲ ਕੀਤਾ। ਐਥਲੈਟਿਕਸ ਦੇ ਮੁਕਾਬਲਿਆਂ 60 ਮੀਟਰ ਲੜਕਿਆਂ ਅੰਡਰ-14 ਸਾਲ ਦੀ ਦੌੜ ਵਿੱਚ ਗਗਨਦੀਪ ਸਿੰਘ ਨੇ ਪਹਿਲਾਂ ਸਥਾਨ, ਧਨਰਾਜ ਸਿੰਘ ਨੇ ਦੂਜਾ ਅਤੇ ਅਭਿਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 600 ਮੀਟਰ ਲੜਕਿਆਂ ਦੀ ਦੌੜ ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਅਮਿਤ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ਈਵੈਂਟ ਅੰਡਰ-14 ਲੜਕਿਆਂ ਵਿੱਚ ਸਾਹਿਬਪ੍ਰੀਤ ਸਿੰਘ ਪਹਿਲਾਂ ਸਥਾਨ, ਪਵਨੂਰ ਸਿੰਘ ਦੂਜਾ ਅਤੇ ਹਰਸ਼ਾਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਲੰਬੀ ਛਾਲ ਅੰਡਰ-14 ਸਾਲ ਲੜਕਿਆਂ ਵਿੱਚ ਗਗਨਦੀਪ ਸਿੰਘ ਨੇ ਪਹਿਲਾ ਸਥਾਨ, ਹਰਸਿਮਰ ਸਿੰਘ ਦੂਜਾ ਜਦਕਿ ਜਸ਼ਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ 55-65 ਪੁਰਸ਼ ਵਰਗ ਦੇ ਮੁਕਾਬਲਿਆਂ ਵਿੱਚ ਸਤਨਾਮ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। 60 ਮੀਟਰ ਅੰਡਰ-14 ਸਾਲ ਲੜਕੀਆਂ ਦੀ ਦੌੜ ਵਿੱਚ ਮਨਜੋਤ ਕੌਰ ਨੇ ਪਹਿਲਾਂ ਸਥਾਨ, ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 600 ਮੀਟਰ ਅੰਡਰ-14 ਸਾਲ ਲੜਕੀਆਂ ਦੀ ਦੌੜ ਵਿੱਚ ਹਰਸਿਮਰਨ ਕੌਰ ਨੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅਰਸ਼ਪਾਲ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ਈਵੈਂਟ ਅੰਡਰ-14 ਲੜਕੀਆਂ ਵਿੱਚ ਤਨਰੀਤ ਕੌਰ ਨੇ ਪਹਿਲਾ ਸਥਾਨ, ਏਕਮਪ੍ਰੀਤ ਕੌਰ ਦੂਜਾ ਅਤੇ ਜੈਸਨੂਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਅੰਡਰ-14 ਸਾਲ ਲੜਕੀਆਂ ਵਿੱਚ ਮਨਜੋਤ ਕੌਰ ਨੇ ਪਹਿਲਾਂ ਸਥਾਨ, ਰਮਨਦੀਪ ਕੌਰ ਦੂਜਾ ਜਦਕਿ ਕਰੀਨਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ 55-65 ਮਹਿਲਾ ਵਰਗ ਵਿੱਚ ਜਸਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਸਾਲ ਲੜਕੀਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਨੇ ਪਹਿਲਾ ਸਥਾਨ, ਸ. ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਨੇ ਦੂਜਾ ਸਥਾਨ ਅਤੇ ਜੀ.ਐਨ.ਡੀ. ਆਂਡਲੂ ਨੇ ਤੀਜਾ ਸਥਾਨ ਹਾਸਲ ਕੀਤਾ। ਖੋ-ਖੋ ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜਪੁਰਾ ਨੇ ਪਹਿਲਾਂ ਸਥਾਨ ਅਤੇ ਜੀ.ਐਨ.ਪੀ.ਐਸ. ਬਾਸੀਆਂ ਨੇ ਦੂਜਾ ਸਥਾਨ ਹਾਸਿਲ ਕੀਤਾ।

ਬਲਾਕ ਮਲੌਦ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਵਿਧਾਨ ਸਭਾ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਨਾਲ ਨਾਇਬ ਤਹਿਸੀਦਾਰ ਨੀਰਜ ਕੁਮਾਰ, ਗੁਰਿੰਦਰ ਸਿੰਘ ਵੇਟ ਲਿਫਟਿੰਗ ਕੋਚ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀ ਅਤੇ ਮੋਹਤਬਰ ਸੱਜਣ ਹਾਜਰ ਸਨ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਨਰੌਆ ਪੰਜਾਬ ਦੀ ਸਿਰਜਣਾ ਵਿੱਚ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ।

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਸਾਕੱਸੀ ਅੰਡਰ-14 ਸਾਲ ਲੜਕਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂਲੀ ਕਲਾਂ ਨੇ ਪਹਿਲਾਂ ਸਥਾਨ ਅਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਲੌਦ ਨੇ ਦੂਜਾ ਸਥਾਨ ਹਾਸਲ ਕੀਤਾ। ਖੋ-ਖੋ ਲੜਕੀਆਂ ਅੰਡਰ-14 ਸਾਲ ਵਿੱਚ ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ ਨੇ ਪਹਿਲਾ ਸਥਾਨ, ਸੱਤਿਆ ਭਾਰਤੀ ਸਕੂਲ ਗੋਂਸਲ ਨੇ ਦੂਜਾ ਸਥਾਨ ਜਦਕਿ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਸਾਲ ਲੜਕੀਆਂ ਦੇ ਵਿੱਚ ਸਰਕਾਰੀ ਮਿਡਲ ਸਕੂਲ ਚੋਮੋ ਨੇ ਪਹਿਲਾਂ ਸਥਾਨ, ਸਰਕਾਰੀ ਮਿਡਲ ਸਕੂਲ ਗੌਂਸਲ ਨੇ ਦੂਜਾ ਸਥਾਨ ਹਾਸਿਲ ਕੀਤਾ। ਲੜਕਿਆਂ ਦੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਦ ਨੇ ਪਹਿਲਾਂ ਸਥਾਨ, ਸਰਕਾਰੀ ਮਿਡਲ ਸਕੂਲ ਗੌਂਸਲ ਨੇ ਦੂਜਾ ਸਥਾਨ ਜਦਕਿ ਸਰਕਾਰੀ ਮਿਡਲ ਸਕੂਲ ਚੋਮੋਂ ਨੇ ਤੀਜਾ ਸਥਾਨ ਹਾਸਿਲ ਕੀਤਾ।

ਐਥਲੈਟਿਕਸ ਲੜਕੇ ਅੰਡਰ-14 ਸਾਲ 60 ਮੀਟਰ ਵਿੱਚ ਜਸ਼ਨਦੀਪ ਸਿੰਘ ਨੇ ਪਹਿਲਾ, ਅਭੀਜੋਤ ਸਿੰਘ ਦੂਜਾ ਅਤੇ ਆਮੀਨ ਨੇ ਤੀਸਰਾ ਸਥਾਨ ਹਾਸਲ ਕੀਤਾ, 600 ਮੀਟਰ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਬੂਟਾ ਸ਼ਾਹ ਨੇ ਦੂਜਾ ਮੁਹੰਮਦ ਅਨਵਰ ਨੇ ਤੀਜਾ ਸਥਾਨ, ਲੰਮੀ ਛਾਲ ਵਿੱਚ ਜਸ਼ਨਦੀਪ ਸਿੰਘ ਨੇ ਪਹਿਲਾ, ਜਸਨਪ੍ਰੀਤ ਸਿੰਘ ਨੇ ਦੂਜਾ ਅਤੇ ਸਬਨਪ੍ਰੀਤ ਸਿੰਘ ਨੇ ਤੀਜਾ ਸਥਾਨ, ਸ਼ਾਟਪੁੱਟ ਵਿੱਚ ਬਲਰਾਜ ਸਿੰਘ ਨੇ ਪਹਿਲਾ, ਹੁਸਨਪ੍ਰੀਤ ਨੇ ਦੂਜਾ, ਅਭਿਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ਵਿੱਚ ਮਨਜੋਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਨਵਦੀਪ ਕੌਰ ਨੇ ਤੀਜਾ ਸਥਾਨ, 600 ਮੀਟਰ ਵਿੱਚ ਜਗਮੀਤ ਕੌਰ ਨੇ ਪਹਿਲਾ, ਪਰਮਿੰਦਰ ਕੌਰ ਨੇ ਦੂਜਾ ਜਦਕਿ ਮਨਜੋਤ ਕੌਰ ਨੇ ਤੀਸਰਾ, ਲੰਮੀ ਛਾਲ ਵਿੱਚ ਕਮਲੇਸ ਕੌਰ ਨੇ ਪਹਿਲਾ, ਜਗਮੀਤ ਕੌਰ ਨੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ ਤੀਸਰਾ, ਸ਼ਾਟਪੁੱਟ ਵਿੱਚ ਸਾਹਿਬਾਨਾ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਰਾਧਿਕਾ ਨੇ ਤੀਜਾ ਸਥਾਨ ਹਾਸਲ ਕੀਤਾ।

ਬਲਾਕ ਸਮਰਾਲਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਵਿਖੇ ਖੇਡਾਂ ਦੀ ਸ਼ੁਰੂਆਤ ਤਹਿਸੀਲਦਾਰ ਸਮਰਾਲਾ ਵਿਕਾਸ ਸਰਮਾ ਵਲੋਂ ਕਰਵਾਈ ਗਈ। ਉਨ੍ਹਾਂ ਖਿਡਾਰੀਆ ਦੀ ਹੌਸਲਾ ਅਫਜਾਈ ਕਰਦਿਆਂ ਪ੍ਰਬੰਧਾਂ ਦਾ ਵੀ ਜਾਇਜਾ ਲਿਆ. ਇਸ ਮੌਕੇ ਸੁਭਕਰਨਜੀਤ ਸਿੰਘ ਵੇਟ ਲਿਫਟਿੰਗ ਕੋਚ, ਸੰਜੀਵ ਸਰਮਾ ਪਾਵਰ ਲਿਫਟਿੰਗ ਕੋਚ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਰਹੇ।

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਅੱਜ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਸਰਕਲ ਕਬੱਡੀ ਅੰਡਰ-14 ਲੜਕੇ ਹਾਈ ਸਕੂਲ ਰਾਜੇਵਾਲ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਉਟਾਲਾ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਨੇ ਪਹਿਲਾ, ਸਰਕਾਰੀ ਹਾਈ ਸਕੂਲ ਚੱਕ ਮਾਫੀ ਦੂਜਾ ਜਦਕਿ ਸਰਕਾਰੀ ਹਾਈ ਸਕੂਲ ਉਟਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕੀਆ ਅੰਡਰ-14 ਸਾਲ ਗਾਰਡਨ ਵੈਲੀ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਨੇ ਦੂਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕੇ ਅੰਡਰ-14 ਸਾਲ ਪਿੰਡ ਮਾਣਕੀ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੂਜਾ ਸਥਾਨ। ਰੱਸਾਕੱਸੀ ਲੜਕੀਆਂ 14 ਸਾਲ ਸਰਕਾਰੀ ਹਾਈ ਸਕੂਲ ਉਟਾਲਾ ਦੀ ਟੀਮ ਅੱਵਲ ਰਹੀ, ਸਰਕਾਰੀ ਹਾਈ ਸਕੂਲ ਕਲਾਲ ਮਾਜਰਾ ਦੂਜਾ ਸਥਾਨ ਜਦਕਿ ਸਰਕਾਰੀ ਹਾਈ ਸਕੂਲ ਨਾਗਰਾ ਨੂੰ ਤੀਸਰਾ ਸਥਾਨ ਹਾਸਲ ਹੋਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article