ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਵਰਤੀ ਸੀ ਜਿਸ ਨਾਲ ਸਰਕਾਰ ਨੂੰ ਉਸਦੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਸ਼ੱਕ ਹੋਇਆ।
ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਉੱਚਾ ਰੈਂਕ ਦਾ ਕਿਉਂ ਨਾ ਹੋਵੇ।