Thursday, April 25, 2024
spot_img

ਮਾਨ ਸਰਕਾਰ ਨੇ ਪੂਰਾ ਕੀਤਾ ਵਾਅਦਾ ਪਹਿਲੀ ਤਿਮਾਹੀ ਦੀ ਗਰਾਂਟ ਕੀਤੀ ਜਾਰੀ

Must read

ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਪੰਜਾਬੀ ਯੂਨੀਵਰਸਿਟੀ ਨੂੰ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਤੀਹ ਕਰੋੜ ਮਹੀਨੇ ਦੇ ਹਿਸਾਬ ਨਾਲ ਪਹਿਲੀ ਤਿਮਾਹੀ ਦੀ ਗਰਾਂਟ ਯੂਨੀਵਰਸਿਟੀ ਦੇ ਖਾਤੇ ਵਿੱਚ ਆ ਗਈ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਭਗਵੰਤ ਮਾਨ ਸਰਕਾਰ ਦਾ ਸਮੂਹ ਯੂਨੀਵਰਸਿਟੀ ਵੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਯਕੀਨ ਦਿਖਾਇਆ ਹੈ ਅਤੇ ਹੁਣ ਪੰਜਾਬੀ ਯੂਨੀਵਰਸਿਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਲਈ ਪੂਰਾ ਤਾਣ ਲਗਾ ਦੇਵੇਗੀ।

ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਿਆਨ ਦਿੱਤਾ ਸੀ ਕਿ ਵਾਈਸ ਚਾਂਸਲਰ ਸਾਹਿਬ ਦੀ ਮੰਗ ਮੁਤਾਬਕ ਸਰਕਾਰ ਬਣਦੀ ਸਰਕਾਰੀ ਗਰਾਂਟ ਦੇਵੇਗੀ। ਪੰਜਾਬੀ ਯੂਨੀਵਰਸਿਟੀ ਨੇ ਸਰਕਾਰ ਤੋਂ ਤੀਹ ਕਰੋੜ ਰੁਪਏ ਮਹੀਨਾ ਦੇ ਹਿਸਾਬ ਨਾਲ 360 ਕਰੋੜ ਦੀ ਸਾਲਾਨਾ ਗਰਾਂਟ ਮੰਗੀ ਸੀ। ਪਿਛਲੇ ਦਿਨਾਂ ਵਿੱਚ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਬਾਰੇ ਸਰਕਾਰ ਨੇ ਚਿੱਠੀ ਜਾਰੀ ਕਰ ਦਿੱਤੀ ਸੀ। ਇਸ ਮੌਕੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਆਪਣੇ ਕੰਮ ਸੱਭਿਆਚਾਰ ਨੂੰ ਬਿਹਤਰ ਬਣਾਏਗੀ ਅਤੇ ਖੋਜ ਦੇ ਨਾਲ-ਨਾਲ ਅਧਿਆਪਨ ਦੇ ਮਿਆਰ ਨੂੰ ਉੱਚਾ ਚੁੱਕੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article