AAP MLA Manjinder Singh Lalpura arrested : ਪੰਜਾਬ ‘ਚ ‘ਆਪ’ ਵਿਧਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ‘ਚ ਇੱਕ ਹੋਰ ‘ਆਪ’ ਵਿਧਾਇਕ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ‘ਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ ‘ਤੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਲੋਕਾਂ ਖਿਲਾਫ ਐੱਸਸੀ/ਐੱਸਟੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਮਨਜਿੰਦਰ ਸਿੰਘ ਸਮੇਤ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨ ਪਹਿਲਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੇ MLA ਮਲਕੀਤ ਸਿੰਘ ਪਾਠਨਮਾਜਰਾ ‘ਤੇ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਵੱਡਾ ਐਕਸ਼ਨ ਲਿਆ ਸੀ।