ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵਲਟੋਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਜਿਥੇ ਗੋਲੀਆਂ ਮਾਰ ਕੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ। ਚੱਲਦੇ ਵਿਆਹ ‘ਚ ਇਹ ਵਾਰਦਾਤ ਵਾਪਰੀ ਹੈ। ਹਮਲਾਵਰਾਂ ਵੱਲੋਂ ਬੇਖੌਫ ਹੋ ਕੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਸਰਪੰਚ ਝਰਮਲ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮਹਿਲ ਪਹੁੰਚੀ। ਵਿਆਹ ਵਿੱਚ ਸ਼ਾਮਲ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਗੋਲੀ ਸਰਪੰਚ ਦੇ ਸਿਰ ਵਿਚ ਲੱਗੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।




