ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੁਝ ਦਿਨ ਪਹਿਲਾ ਇੱਕ ਵਿਅਕਤੀ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰੂਪਨਗਰ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ ਅਤੇ ਮੁਲਜ਼ਮ ਕੋਲੋਂ 2 ਮੋਬਾਈਲ ਤੇ 1 Laptop ਬਰਾਮਦ ਹੋਇਆ ਹੈ।
ਸਾਬਕਾ CM ਚੰਨੀ ਤੋਂ ਮੁਲਜ਼ਮ ਵੱਲੋਂ 2 ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮ ਮਹਾਰਾਸ਼ਟਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਧਮਕੀ ਦਿੱਤੀ ਗਈ ਸੀ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।