ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੰਗਲਵਾਰ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਅਤੇ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਦੀ ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਵਾਈ. ਪੂਰਨ ਕੁਮਾਰ ਹਰਿਆਣਾ ਕੇਡਰ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਸਨ। 29 ਸਤੰਬਰ ਨੂੰ ਉਹ ਰੋਹਤਕ ਦੇ ਸੁਨਾਰੀਆ ਵਿੱਚ ਪੁਲਿਸ ਟ੍ਰੇਨਿੰਗ ਕਾਲਜ (ਪੀਟੀਸੀ) ਵਿੱਚ ਆਈਜੀ ਵਜੋਂ ਤਾਇਨਾਤ ਸਨ। ਉਹ 7 ਅਕਤੂਬਰ ਤੱਕ ਛੁੱਟੀ ‘ਤੇ ਸਨ, ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।