ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨ ਯਾਨੀ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ।
ਹਰਜਿੰਦਰ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਹੁਣ ਕਾਰਜ ਸੰਮਤੀ (ਵਰਕਿੰਗ ਕਮੇਟੀ) ਅਤੇ ਸਬੰਧਤ ਕਮੇਟੀਆਂ ਵੱਲੋਂ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਗੇ।