Saturday, March 14, 2026
spot_img

ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ . . .

Must read

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਵਿਖੇ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਕਈ ਐਲਾਨ ਕੀਤੇ। ਉਨ੍ਹਾਂ ਆਖਿਆ ਕਿ ਅੱਜ ਮੈਂ ਐਲਾਨ ਕਰਦਾ ਹਾਂ ਕਿ 2027 ਵਿੱਚ ਭਾਜਪਾ ਆਪਣੀ ਸਰਕਾਰ ਬਣਾਉਣ ਲਈ ਲੜਨ ਜਾ ਰਹੀ ਹੈ। ਜੇਕਰ ਕੋਈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹਨ।

ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਗ੍ਰਹਿ ਮੰਤਰੀ ਦੇ ਬਿਆਨ ਨੇ ਅਕਾਲੀ ਦਲ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦਿੱਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ।

ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਇਸ ਫੈਸਲੇ ਉਤੇ ਆਖਿਆ ਹੈ ਕਿ ਉਨ੍ਹਾਂ (ਭਾਜਪਾ) ਦਾ ਸਵਾਗਤ ਹੈ। ਹਰ ਪਾਰਟੀ ਨੂੰ ਆਪਣੇ ਫੈਸਲੇ ਲੈਣ ਦਾ ਹੱਕ ਹੈ। ਅਸੀਂ ਤਾਂ ਪਾਰਲੀਮੈਂਟ ਵਿਚ ਵੀ ਇਕੱਲੇ ਲੜੇ ਸੀ। ਅਕਾਲੀ ਦਲ ਇਕ ਅਸੂਲੀ ਪਾਰਟੀ ਹੈ। ਸਾਡੇ ਵਾਸਤੇ ਪੰਜਾਬ, ਇਥੋਂ ਦੇ ਲੋਕ ਅਤੇ ਸੂਬੇ ਦੀਆਂ ਮੰਗਾਂ ਪਹਿਲਾਂ ਹਨ। ਅਸੀਂ ਇਥੇ ਰਾਜ ਕਰਨ ਲਈ ਨਹੀਂ ਆਉਂਦੇ, ਸੂਬੇ ਦੇ ਲੋਕਾਂ ਦੀ ਲੜਾਈ ਲੜਨ ਆਉਂਦੇ ਹਾਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article