ਅੱਜਕਲ੍ਹ ਇਸ ਤਕਨੀਕੀ ਦੌਰ ‘ਚ ਫ਼ੋਟੋਆਂ ਨੂੰ AI ਰਹੀ ਗ਼ਲਤ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਨਾਲ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਬਿਨਾਂ ਦਸਤਾਰ ਵਾਲੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਇਹ ਤਸਵੀਰਾਂ AI ਦੀ ਮਦਦ ਨਾਲ ਬਣਾਈਆਂ ਗਈਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਚ ਮਨਮੋਹਨ ਸਿੰਘ ਨੂੰ ਬਿਨਾਂ ਪੱਗ ਦੇ ਨਜ਼ਰ ਆ ਰਹੇ ਹਨ।
ਪੰਜਾਬ ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋਂ ਨੇ ਇਸਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇੱਕ ਫੋਟੋ ਵਾਇਰਲ ਕੀਤੀ ਜਾ ਰਹੀ ਹੈ। ਅੱਜ ਕਿਸੇ ਵਿਅਕਤੀ ਨੇ ਸਾਜਿਸ਼ ਦੇ ਤਹਿਤ ਜਾ ਜਾਣਬੁੱਝ ਕੇ ਬਿਨਾਂ ਦਸਤਾਰ ਤੋਂ ਇੱਕ ਤਸਵੀਰ ਵਾਇਰਲ ਕੀਤੀ ਹੈ, ਜਿਸ ਨਾਲ ਜੋ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੀ ਸ਼ਰਮਨਾਕ ਹਰਕਤ ਕਰਨ ਵਾਲੇ ਵਿਅਕਤੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਸ਼ਜਾ ਦਿੱਤੀ ਜਾਵੇ।