ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਅਤੇ ਪਹਾੜਾਂ ਵਿੱਚ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਦਬਾਅ ਵੱਧ ਗਿਆ ਹੈ, ਜਿਸ ਕਾਰਨ ਜਲੰਧਰ ਦੇ ਇਲਾਕਿਆਂ ‘ਚ ਅਜੇ ਵੀ ਹੜ੍ਹ ਦਾ ਖ਼ਤਰਾ ਦੱਸਿਆ ਜਾ ਰਿਹਾ ਹੈ।
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਇਸ ਸਬੰਧੀ ਅਲਰਟ ‘ਤੇ ਹਨ ਅਤੇ ਪ੍ਰਸ਼ਾਸਨਿਕ ਟੀਮਾਂ ਸਤਲੁਜ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਇਸ ਕਾਰਨ ਫਿਲੌਰ, ਸ਼ਾਹਕੋਟ ਲੋਹੀਆਂ ਵਿੱਚ ਹੜ੍ਹਾਂ ਦਾ ਘੇਰਾ ਵਧਣ ਦਾ ਖ਼ਤਰਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਜਲੰਧਰ ਦੇ ਕੁੱਲ 64 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ।