ਅੰਮ੍ਰਿਤਪਾਲ ਤੋਂ ਐਨਆਈਏ ਤੇ ਆਈਬੀ ਪੁੱਛਗਿੱਛ ਕਰੇਗੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਨੌਂ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੇਹੱਦ ਸਖਤ ਪਹਿਰੇ ਹੇਠ ਰੱਖਿਆ ਗਿਆ ਹੈ। ਸੂਤਰਾਂ ਅਨੁਸਾਰ NIA ਤੇ IB ਦੀਆਂ ਟੀਮਾਂ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੋਂ ਪੁੱਛ-ਗਿੱਛ ਕਰਨਗੀਆਂ।
ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ISI ਨਾਲ ਸਬੰਧ ਹਨ। ਦੱਸ ਦਈਏ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਭਾਲ ਕੀਤੀ ਜਾ ਰਹੀ ਸੀ। 23 ਮਾਰਚ ਐਤਵਾਰ ਨੂੰ ਅੰਮ੍ਰਿਤਪਾਲ ਨੇ ਪਿੰਡ ਰੋਡਾ ਜ਼ਿਲ੍ਹਾ ਮੋਗਾ ਵਿਖੇ ਆਤਮ ਸਰਪਣ ਕੀਤਾ। ਜਿਸ ਤੋਂ ਬਾਅਦ ਨੂੰ ਅਸਾਮ ਦੀ ਜੇਲ੍ਹ ਵਿੱਚ ਲਿਜਾਇਆ ਗਿਆ।