ਅੰਮ੍ਰਿਤਸਰ, 26 ਅਪ੍ਰੈਲ 2024 : ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਸਾਰਾਗੜ੍ਹੀ ਨੇੜੇ ਲੱਗੇ ਪੱਕਾ ਮੋਰਚੇ ਦੇ ਸਥਾਨ ਤੋਂ ਇਹ ਇਸ ਬਾਰੇ ਐਲਾਨ ਕੀਤਾ ਗਿਆ।
ਮਾਤਾ ਬੀਬੀ ਬਲਵਿੰਦਰ ਕੌਰ ਕਿਹਾ ਕਿ ਇਲਾਕੇ ਦੀਆਂ ਸੰਗਤਾਂ, ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੇ ਸੰਦੇਸ਼ਾਂ ਮੁਤਾਬਿਕ ਸਮਾਂ ਅਤੇ ਹਾਲਾਤ ਇਹ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਸਰਕਾਰ ਨੌਜਵਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ, ਜਿਵੇਂ ਉਨ੍ਹਾਂ ਨੂੰ ਦੂਰ ਦੁਰਾਡੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਸੁਟਿੱਆ ਗਿਆ ਹੈ, ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ।