ਅੰਮ੍ਰਿਤਸਰ ‘ਚ ਪਿਛਲੇ ਕੁਝ ਦਿਨਾਂ ਤੋਂ ਵੱਲਾ ਸਬਜ਼ੀ ਮੰਡੀ ‘ਚ ਪਰਚੀ ਸਿਸਟਮ ਨੂੰ ਲੈ ਕੇ ਸੁਰਖੀਆਂ ਵਿੱਚ ਨਜ਼ਰ ਆ ਰਹੀ ਹੈ । ਜਿਸ ਨੂੰ ਲੈ ਕੇ ਵੱਲਾ ਸਬਜ਼ੀ ਮੰਡੀ ਵਿੱਚ ਸਬਜ਼ੀ ਵਿਕ੍ਰੇਤਾਵਾਂ ‘ਚ ਰੋਸ ਵੀ ਪਾਇਆ ਜਾ ਰਿਹਾ ਹੈ। ਮੰਡੀ ਦੇ ਫਰੂਟ ਅਤੇ ਵੈਜੀਟੇਬਲ ਰਿਟੇਲ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਸੈਣੀ ਨੇ ਦੱਸਿਆ ਕਿ ਪਹਿਲਾਂ ਵੱਲਾ ਸਬਜ਼ੀ ਮੰਡੀ ਵਿੱਚ ਕਿਸੇ ਵੀ ਤਰੀਕੇ ਦੀ ਪਰਚੀ ਨਹੀਂ ਸੀ ਲਗਾਈ ਜਾਂਦੀ ਅਤੇ ਹੁਣ ਮਾਰਕਿਟ ਕਮੇਟੀ ਵੱਲੋਂ ਵੱਲਾ ਸਬਜ਼ੀ ਮੰਡੀ ਪ੍ਰਾਈਵੇਟ ਠੇਕੇਦਾਰਾਂ ਦੇ ਹੱਥਾਂ ਵਿੱਚ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਜਾਂ ਤਾਂ ਮੰਡੀ ਦੇ ਵਿੱਚ ਪੁੱਖਤਾ ਪ੍ਰਬੰਧ ਕੀਤੇ ਜਾਣ ਨਹੀਂ ਤਾਂ ਪਰਚੀ ਸਿਸਟਮ ਬੰਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।