Monday, February 9, 2026
spot_img

ANM ਅਤੇ ਸਟਾਫ ਨਰਸਾਂ ਦੀਆਂ 1568 ਖਾਲੀ ਅਸਾਮੀਆਂ ‘ਤੇ ਹੋਵੇਗੀ ਭਰਤੀ

Must read

ਪੰਜਾਬ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ ਹੈ। ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।

ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article