ਨਵੀਂ ਦਿੱਲੀ : ਦਿੱਲੀ ‘ਚ ਲਗਾਤਾਰ ਵੱਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਨਕਲੀ ਮੀਂਹ ਪਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦਿਨਾਂ ਵਿੱਚ ਦਿੱਲੀ ‘ਚ ਨਕਲੀ ਮੀਂਹ ਪਵਾਇਆ ਜਾ ਸਕਦਾ ਹੈ। ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਦੱਸਿਆ ਕਿ ਨਕਲੀ ਮੀਂਹ ਪਵਾਉਣ ਲਈ ਟਰਾਇਲ ਹੋ ਚੁੱਕਿਆ ਹੈ, ਜੋ ਇਤਿਹਾਸਕ ਹੈ। ਮਿਲੀ ਜਾਣਕਾਰੀ ਅਨੁਸਾਰ 28, 29, 30 ਅਕਤੂਬਰ ਨੂੰ ਦਿੱਲੀ ਉਪਰ ਬੱਦਲ ਛਾਏ ਰਹਿਣਗੇ।




